JALANDHAR WEATHER

ਖਨੌਰੀ ਕਿਸਾਨ ਮੋਰਚੇ ਤੋਂ ਪਰਤੇ ਕਿਸਾਨ ਦੀ ਮੌਤ

 ਬੁਢਲਾਡਾ, 17 ਮਾਰਚ (ਸਵਰਨ ਸਿੰਘ ਰਾਹੀ)- ਪੰਜਾਬ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਜਾਰੀ ਕਿਸਾਨ ਅੰਦੋਲਨ ਦੌਰਾਨ ਬਿਮਾਰ ਹੋਣ ਕਾਰਨ ਪਿੰਡ ਪਰਤੇ ਬੁਢਲਾਡਾ ਤਹਿਸੀਲ ਦੇ ਪਿੰਡ ਰਾਮਨਗਰ ਭੱਠਲ ਦੇ ਇਕ ਕਿਸਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਜਾਣਕਾਰੀ ਦਿੰਦਿਆ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੀਨੀਅਰ ਆਗੂ ਗੁਰਜੀਤ ਸਿੰਘ ਟਾਹਲੀਆਂ ਅਤੇ ਮੱਖਣ ਸਿੰਘ ਭੱਠਲ ਨੇ ਦੱਸਿਆ ਕਿ ਮ੍ਰਿਤਕ ਟਹਿਲ ਸਿੰਘ ਪੁੱਤਰ ਰੂਪ ਸਿੰਘ ਜੋ ਕਿ ਜਥੇਬੰਦੀ ਦਾ ਸਰਗਰਮ ਵਰਕਰ ਸੀ, ਪਿਛਲੇ ਕਈ ਦਿਨਾਂ ਤੋਂ ਖਨੌਰੀ ਬਾਰਡਰ 'ਤੇ ਕਿਸਾਨ ਮੋਰਚੇ ਦੌਰਾਨ ਸੇਵਾ ਕਰ ਰਿਹਾ ਸੀ ਤੇ ਕੱਲ੍ਹ ਹੀ ਪਿੰਡ ਰਾਮਨਗਰ ਭੱਠਲ ਆਇਆ ਸੀ।ਬਿਮਾਰ ਹੋਣ ਕਾਰਨ ਰਾਤ ਸਮੇਂ ਬੁਢਲਾਡਾ ਹਸਪਤਾਲ ਲਿਆਉਂਦਿਆਂ ਉਹ ਰਸਤੇ ਵਿਚ ਦਮ ਤੋੜ ਗਿਆ। ਕਿਸਾਨ ਆਗੂਆ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੇ ਨਾਲ ਨਾਲ ਪੰਜਾਹ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ