JALANDHAR WEATHER

ਭਾਜਪਾ ਨੇ ਮੱਧ ਪ੍ਰਦੇਸ਼ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਨਵੀਂ ਦਿੱਲੀ, 27 ਮਾਰਚ- ਲੋਕ ਸਭਾ ਚੋਣਾਂ ਤੋਂ ਪਹਿਲਾਂ, ਭਾਰਤੀ ਜਨਤਾ ਪਾਰਟੀ ਨੇ ਨੇਤਾਵਾਂ ਦੀ ਇਕ ਸੂਚੀ ਜਾਰੀ ਕੀਤੀ ਹੈ ਜੋ ਮੱਧ ਪ੍ਰਦੇਸ਼ ਰਾਜ ਵਿਚ ਪਾਰਟੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ। ਇਸ ਸੂਚੀ ’ਚ 40 ਨੇਤਾਵਾਂ ਦੇ ਨਾਂ ਸ਼ਾਮਿਲ ਹਨ ਜੋ ਸੂਬੇ ’ਚ ਪਾਰਟੀ ਦੇ ਸਟਾਰ ਪ੍ਰਚਾਰਕ ਹੋਣਗੇ। ਇਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਮੁਖੀ ਜਗਤ ਪ੍ਰਕਾਸ਼ ਨੱਢਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਸਾਬਕਾ ਪ੍ਰਧਾਨ ਨਿਤਿਨ ਗਡਕਰੀ ਪਾਰਟੀ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ, ਸ਼ਿਵ ਪ੍ਰਕਾਸ਼, ਸੰਸਦ ਮੈਂਬਰ ਭਾਜਪਾ ਪ੍ਰਧਾਨ ਵਿਸ਼ਨੂੰ ਦੱਤ ਸ਼ਰਮਾ, ਮਹਿੰਦਰ ਸਿੰਘ, ਸਤੀਸ਼ ਉਪਾਧਿਆਏ ਸ਼੍ਰੀ ਸਤਿਆਨਾਰਾਇਣ ਜਾਟੀਆ, ਜਗਦੀਸ਼ ਦੇਵਦਾ, ਰਾਜੇਂਦਰ ਸ਼ੁਕਲਾ, ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਅਤੇ ਵਰਿੰਦਰ ਕੁਮਾਰ ਖਟਿਕ ਵੀ ਸੂਬੇ ਵਿਚ ਭਾਜਪਾ ਲਈ ਪ੍ਰਚਾਰ ਕਰਨਗੇ। ਜ਼ਿਕਰਯੋਗ ਹੈ ਕਿ ਭਾਜਪਾ ਨੇ ਮੱਧ ਪ੍ਰਦੇਸ਼ ਦੀਆਂ 29 ਲੋਕ ਸਭਾ ਹਲਕਿਆਂ ਲਈ ਸਾਰੇ 29 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ