JALANDHAR WEATHER

ਆਪ ਦੇ ਕਪੂਰਥਲਾ ਹਲਕਾ ਇੰਚਾਰਜ ਗੁਰਸ਼ਰਨ ਸਿੰਘ ਕਪੂਰ ਦਾ ਦਿਹਾਂਤ

ਕਪੂਰਥਲਾ, 27 ਮਾਰਚ (ਅਮਨਜੋਤ ਸਿੰਘ ਵਾਲੀਆ)-ਆਮ ਆਦਮੀ ਪਾਰਟੀ ਦੇ ਕਪੂਰਥਲਾ ਤੋਂ ਹਲਕਾ ਇੰਚਾਰਜ ਗੁਰਸ਼ਰਨ ਸਿੰਘ ਕਪੂਰ ਦਾ ਬੀਤੀ ਦੇਰ ਰਾਤ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨਾਂ ਤੋਂ ਉਹ ਅਚਨਚੇਤ ਬਿਮਾਰ ਪੈ ਗਏ ਸਨ, ਜਿਨ੍ਹਾਂ ਦਾ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਵਰਿਆਮ ਸਿੰਘ ਕਪੂਰ ਨੇ ਦੱਸਿਆ ਕਿ ਗੁਰਸ਼ਰਨ ਸਿੰਘ ਕਪੂਰ ਦਾ ਅੰਤਿਮ ਸੰਸਕਾਰ ਲਕਸ਼ਮੀ ਨਗਰ ਵਿਚਲੇ ਸ਼ਮਸ਼ਾਨ ਘਾਟ ਵਿਖੇ ਬੁੱਧਵਾਰ ਦੁਪਹਿਰ 2 ਵਜੇ ਕੀਤਾ ਜਾਵੇਗਾ। ਹਲਕਾ ਇੰਚਾਰਜ ਗੁਰਸ਼ਰਨ ਸਿੰਘ ਕਪੂਰ ਦੇ ਦਿਹਾਂਤ ’ਤੇ ਵੱਖ ਵੱਖ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ