JALANDHAR WEATHER

ਜੇ. ਪੀ. ਨੱਢਾ ਨੇ ਮਮਤਾ ਬੈਨਰਜੀ ’ਤੇ ਟਿੱਪਣੀ ਕਰਨ ਨੂੰ ਲੈ ਕੇ ਦਿਲੀਪ ਘੋਸ਼ ਨੂੰ ਕੀਤਾ ਨੋਟਿਸ ਜਾਰੀ

ਨਵੀਂ ਦਿੱਲੀ, 27 ਮਾਰਚ- ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਕੀਤੀ ਟਿੱਪਣੀ ’ਤੇ ਦਿਲੀਪ ਘੋਸ਼ ਤੋਂ ਸਪੱਸ਼ਟੀਕਰਨ ਮੰਗਣ ਲਈ ਨੋਟਿਸ ਜਾਰੀ ਕੀਤਾ ਹੈ। ਇਸ ਸੰਬੰਧੀ ਦਿਲੀਪ ਘੋਸ਼ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੈਨੂੰ ਆਪਣੇ ਬਿਆਨ ’ਤੇ ਵਿਵਾਦ ਦਾ ਸਾਹਮਣਾ ਕਰਨਾ ਪਿਆ ਹੈ, ਕਿਉਂਕਿ ਮੈਂ ਬੇਇਨਸਾਫ਼ੀ ਕਰਨ ਵਾਲਿਆਂ ਦੇ ਸਾਹਮਣੇ ਬੋਲਦਾ ਹਾਂ। ਉਨ੍ਹਾਂ ਕਿਹਾ ਕਿ ਪਾਰਟੀ ਸਮੇਤ ਬਹੁਤ ਸਾਰੇ ਲੋਕਾਂ ਨੇ ਕਿਹਾ ਕਿ ਮੈਂ ਗੈਰ-ਸੰਸਦੀ ਭਾਸ਼ਾ ਦੀ ਵਰਤੋਂ ਕੀਤੀ ਹੈ ਅਤੇ ਜੇਕਰ ਅਜਿਹਾ ਹੈ ਤਾਂ ਮੈਂ ਇਸ ’ਤੇ ਆਪਣਾ ਦੁੱਖ ਪ੍ਰਗਟ ਕਰਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ ਮੈਂ ਨੋਟਿਸ ਦਾ ਅਧਿਕਾਰਤ ਜਵਾਬ ਦੇਵਾਂਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ