JALANDHAR WEATHER

ਅਰਵਿੰਦ ਕੇਜਰੀਵਾਲ ਦੀ ਈ.ਡੀ. ਵਲੋਂ ਗਿ੍ਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ

ਨਵੀਂ ਦਿੱਲੀ, 27 ਮਾਰਚ- ਦਿੱਲੀ ਹਾਈ ਕੋਰਟ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਬਕਾਰੀ ਨੀਤੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰੇਗੀ। ਇਸ ਮਾਮਲੇ ਦੀ ਸੁਣਵਾਈ ਜਸਟਿਸ ਸਵਰਨ ਕਾਂਤਾ ਸ਼ਰਮਾ ਵਲੋਂ ਅੱਜ 10:30 ਵਜੇ ਕੀਤੀ ਜਾਵੇਗੀ। ਇਸ ਨੂੰ ਲੈ ਕੇ ਅਦਾਲਤ ਦੇ ਬਾਹਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਦਿੱਤੇ ਗਏ ਹਨ। ਇਹ ਪਟੀਸ਼ਨ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਦੋ ਦਿਨ ਬਾਅਦ 23 ਅਪ੍ਰੈਲ ਨੂੰ ਦਾਇਰ ਕੀਤੀ ਗਈ ਸੀ। ਆਪਣੀ ਗ੍ਰਿਫਤਾਰੀ ਤੋਂ ਇਕ ਦਿਨ ਬਾਅਦ ਕੇਜਰੀਵਾਲ ਨੇ ਰਾਹਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਲਾਂਕਿ, ਬਾਅਦ ਵਿਚ ਉਨ੍ਹਾਂ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ