JALANDHAR WEATHER

ਨਸ਼ੇੜੀ ਪੁੱਤ ਨੇ ਗੋਲੀ ਮਾਰ ਕੇ ਮਾਂ ਨੂੰ ਕੀਤਾ ਜ਼ਖਮੀ

ਜ਼ੀਰਾ, 28 ਮਾਰਚ (ਪ੍ਰਤਾਪ ਸਿੰਘ ਹੀਰਾ)-ਸਬ-ਡਵੀਜ਼ਨ ਜ਼ੀਰਾ ਦੇ ਪਿੰਡ ਕੀਮੇਵਾਲੀ ਵਿਖੇ ਮਾਂ-ਪੁੱਤ ਦੇ ਰਿਸ਼ਤੇ ਉਸ ਸਮੇਂ ਤਾਰ-ਤਾਰ ਹੋ ਗਏ ਜਦੋਂ ਇਕ ਪੁੱਤਰ ਵਲੋਂ ਆਪਣੀ ਮਾਂ ਨੂੰ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਸਿਵਲ ਹਸਪਤਾਲ ਜ਼ੀਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਖਮੀ ਪਾਲ ਕੌਰ ਪਤਨੀ ਮੇਜਰ ਸਿੰਘ ਦੇ ਛੋਟੇ ਬੇਟੇ ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਮਨਜੀਤ ਸਿੰਘ ਜੋ ਕਿ ਨਸ਼ੇ ਦਾ ਆਦੀ ਹੈ, ਆਪਣੀ ਮਾਂ ਨੂੰ ਆਪਣੇ ਹਿੱਸੇ ਦੀ ਜ਼ਮੀਨ ਵੇਚਣ ਲਈ ਤੰਗ ਪਰੇਸ਼ਾਨ ਕਰਦਾ ਸੀ। ਅੱਜ ਉਸਨੇ ਘਰ ਵਿਚ ਫਿਰ ਕਲੇਸ਼ ਕੀਤਾ ਅਤੇ ਪੈਸਿਆਂ ਦੀ ਮੰਗ ਕੀਤੀ ਤਾਂ ਮਾਤਾ ਵਲੋਂ ਜਵਾਬ ਦੇਣ ਉਤੇ ਉਹ ਘਰੋਂ ਬਾਹਰ ਚਲਾ ਗਿਆ ਤੇ ਕਿਸੇ ਦੀ 12 ਬੋਰ ਬੰਦੂਕ ਲਿਆ ਕੇ ਮੇਰੀ ਮਾਤਾ ਉੱਪਰ ਫਾਇਰ ਕਰ ਦਿੱਤਾ। ਫਾਇਰ ਲੱਗਣ ਨਾਲ ਮਾਤਾ ਪਾਲ ਕੌਰ ਜ਼ਖਮੀ ਹੋ ਗਈ। ਇਸ ਦੌਰਾਨ ਉਸ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ ਜਿਥੇ ਡਾਕਟਰਾਂ ਵਲੋਂ ਉਸ ਨੂੰ ਮੁਢਲੀ ਸਹਾਇਤਾ ਦੇਣ ਉਪਰੰਤ 108 ਐਂਬੂਲੈਂਸ ਰਾਹੀਂ ਮੈਡੀਕਲ ਕਾਲਜ ਫਰੀਦਕੋਟ ਵਿਚ ਭੇਜ ਦਿੱਤਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ