JALANDHAR WEATHER

ਐਨ.ਆਈ.ਏ.ਨੇ ਰਾਮੇਸ਼ਵਰਮ ਕੈਫ਼ੇ ਧਮਾਕੇ ਦੇ ਦੋ ਲੋੜੀਂਦੇ ਦੋਸ਼ੀਆਂ ਖ਼ਿਲਾਫ਼ 10-10 ਲੱਖ ਰੁਪਏ ਦੇ ਇਨਾਮ ਦਾ ਕੀਤਾ ਐਲਾਨ

ਨਵੀਂ ਦਿੱਲੀ, 29 ਮਾਰਚ (ਏਜੰਸੀ) : ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਰਾਮੇਸ਼ਵਰਮ ਕੈਫ਼ੇ ਧਮਾਕੇ ਮਾਮਲੇ ਵਿਚ ਸ਼ਾਮਿਲ ਦੋ ਲੋੜੀਂਦੇ ਦੋਸ਼ੀਆਂ ਅਬਦੁਲ ਮਤੀਨ ਅਹਿਮਦ ਤਾਹਾ ਅਤੇ ਮੁਸਾਵੀਰ ਹੁਸੈਨ ਸ਼ਾਜ਼ਿਬ ਵਿਰੁੱਧ 10-10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਏਜੰਸੀ ਨੇ ਆਪਣੇ ਅਧਿਕਾਰਤ 'ਐਕਸ' ਹੈਂਡਲ 'ਤੇ ਦੋ ਭਗੌੜੇ ਦੋਸ਼ੀਆਂ ਦੀਆਂ ਤਸਵੀਰਾਂ ਨੂੰ ਪ੍ਰਸਾਰਿਤ ਕਰਦਿਆਂ ਕਿਹਾ ਕਿ ਜੋ ਕੋਈ ਵੀ ਦੋਸ਼ੀ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਕੋਈ ਵੀ ਜਾਣਕਾਰੀ ਦਿੰਦਾ ਹੈ ਉਸ ਨੂੰ ਇਨਾਮ ਦਿੱਤਾ ਜਾਵੇਗਾ । ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ