JALANDHAR WEATHER

ਮਾਰਕੀਟ ਕਮੇਟੀਆਂ ਦੀ ਤਬਦੀਲੀ ਕਾਰਨ ਮਜ਼ਦੂਰ ਜਥੇਬੰਦੀ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਮਮਦੋਟ, 30 ਮਾਰਚ (ਸੁਖਦੇਵ ਸਿੰਘ ਸੰਗਮ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਜਤਾਲਾ ਅਤੇ ਜ਼ੋਨ ਝੋਕ ਟਹਿਲ ਸਿੰਘ ਦੇ ਪ੍ਰਧਾਨ ਬੂਟਾ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਸਰਕਾਰ ਦਾ ਪੁਤਲਾ ਫੂਕਿਆ ਗਿਆ। ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 15 ਮਾਰਚ 2024 ਨੂੰ ਮੰਡੀ ਬੋਰਡ 1961 ਦੇ ਐਕਟ ਵਿਚ ਸੋਧ ਕਰਕੇ ਪੰਜਾਬ ਦੀਆਂ 153 ਮਾਰਕੀਟ ਕਮੇਟੀਆਂ ਵਿਚੋਂ 26 ਮਾਰਕੀਟ ਕਮੇਟੀਆਂ ਦੂਜੇ ਵਿਭਾਗਾਂ ਵਿਚ ਤਬਦੀਲ ਕਰ ਦਿੱਤੀਆਂ ਹਨ। ਇਨ੍ਹਾਂ ਮਾਰਕੀਟ ਕਮੇਟੀਆਂ ਅਧੀਨ ਆਉਂਦੀਆਂ ਮੰਡੀਆਂ ਦੇ ਸਬ-ਯਾਰਡ 9 ਨਿੱਜੀ ਸਾਇਲੋ ਗੁਦਾਮਾਂ ਕੰਪਨੀਆਂ ਨੂੰ ਦੇਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਦਾ ਇਹ ਫੈਸਲਾ 2020 ਵਿਚ ਪਾਸ ਕੀਤੇ ਤਿੰਨੇ ਖੇਤੀ ਕਾਨੂੰਨਾਂ ਅਨੁਸਾਰ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ