JALANDHAR WEATHER

ਸ਼੍ਰੀ ਰਾਮ ਮੰਦਿਰ ਦੇ ਸੱਦੇ ਨੂੰ ਠੁਕਰਾਉਣਾ ਕਾਂਗਰਸ ਦੀ ਵੱਡੀ ਗਲਤੀ ਸੀ - ਰਵਨੀਤ ਸਿੰਘ ਬਿੱਟੂ

ਲੁਧਿਆਣਾ, 2 ਅਪ੍ਰੈਲ (ਰੂਪੇਸ਼ ਕੁਮਾਰ)-ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਿਲ ਹੋਏ ਤੇ ਲੁਧਿਆਣਾ ਤੋਂ ਸਾਂਸਦ ਮੈਂਬਰ ਰਵਨੀਤ ਸਿੰਘ ਬਿੱਟੂ ਜਿਨ੍ਹਾਂ ਨੂੰ ਭਾਜਪਾ ਨੇ ਲੁਧਿਆਣਾ ਤੋਂ ਲੋਕ ਸਭਾ ਲਈ ਉਮੀਦਵਾਰ ਐਲਾਨਿਆ ਹੈ, ਨੇ ਸ਼੍ਰੀ ਰਾਮ ਮੰਦਿਰ ਨੂੰ ਲੈ ਕੇ ਕਾਂਗਰਸ ਪਾਰਟੀ 'ਤੇ ਵਰ੍ਹਦਿਆਂ ਕਿਹਾ ਹੈ ਕਿ ਸ਼੍ਰੀ ਰਾਮ ਮੰਦਿਰ ਦੇ ਸੱਦੇ ਨੂੰ ਠੁਕਰਾ ਦੇਣਾ ਕਾਂਗਰਸ ਦੀ ਵੱਡੀ ਗਲਤੀ ਸੀ, ਜਿਸ ਕਾਰਨ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਫਿਰੋਜ਼ਪੁਰ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਾਹ ਰੋਕਣ ਲਈ ਤਤਕਾਲੀ ਕਾਂਗਰਸ ਸਰਕਾਰ 'ਤੇ ਵੀ ਸਵਾਲ ਖੜ੍ਹੇ ਕੀਤੇ। ਪ੍ਰੈੱਸ ਕਾਨਫਰੰਸ ਦੀ ਸ਼ੁਰੂਆਤ ਵਿਚ ਸੰਸਦ ਮੈਂਬਰ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇ.ਪੀ. ਨੱਢਾ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ