ਮਹਿਲ ਕਲਾਂ ਟੋਲ ਪਲਾਜ਼ਾ ਹੋਇਆ ਬੰਦ, ਪੀ.ਡਬਲਿਯੂ.ਡੀ. ਨੂੰ ਸਪੁਰਦ
ਮਹਿਲ ਕਲਾਂ, 2 ਅਪ੍ਰੈਲ (ਗੁਰਪ੍ਰੀਤ ਸਿੰਘ ਅਣਖੀ)-ਰੋਹਨ ਰਾਜਦੀਪ ਟੋਲਵੇਜ਼ ਲਿਮਟਿਡ ਕੰਪਨੀ ਅਧੀਨ ਚੱਲ ਰਿਹਾ ਮਹਿਲ ਕਲਾਂ ਟੋਲ ਪਲਾਜ਼ਾ ਅੱਜ ਸ਼ਾਮ 4 ਵਜੇ ਅਧਿਕਾਰਤ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਮੈਨੇਜਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਸ਼ਾਮ 4 ਵਜੇ ਇਸ ਟੋਲ ਪਲਾਜ਼ੇ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ। ਕੰਪਨੀ ਨੇ ਅਧਿਕਾਰਤ ਤੌਰ 'ਤੇ ਇਹ ਘੋਸ਼ਣਾ ਕਰਨ ਉਪਰੰਤ ਟੋਲ ਪਲਾਜ਼ਾ ਮਹਿਲ ਕਲਾਂ ਦਾ ਸਮੁੱਚਾ ਢਾਂਚਾ ਪੀ.ਡਬਲਿਯੂ.ਡੀ. ਵਿਭਾਗ ਦੇ ਅਧਿਕਾਰੀਆਂ ਨੂੰ ਸੌਂਪ ਦਿੱਤਾ ਹੈ।