ਯੂਪੀ ਦੇ ਬਾਰਾਬੰਕੀ ਵਿਚ ਸਕੂਲੀ ਬੱਸ ਪਲਟਣ ਕਾਰਨ ਚਾਰ ਬੱਚਿਆਂ ਦੀ ਮੌਤ
ਬਾਰਾਬੰਕੀ , 2 ਅਪ੍ਰੈਲ - ਉੱਤਰ ਪ੍ਰਦੇਸ਼ ਦੇ ਬਾਰਾਬੰਕੀ 'ਚ ਸਕੂਲੀ ਬੱਚਿਆਂ ਨੂੰ ਲੈ ਕੇ ਲਖਨਊ ਦੀ ਵਿਦਿਅਕ ਯਾਤਰਾ 'ਤੇ ਜਾ ਰਹੀ ਬੱਸ ਬਾਈਕ ਨੂੰ ਬਚਾਉਣ ਦੀ ਕੋਸ਼ਿਸ਼ 'ਚ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ 'ਚ ਚਾਰ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।