JALANDHAR WEATHER

ਗਾਜ਼ਾ ਚ ਇਜ਼ਰਾਈਲ ਨਸਲਕੁਸ਼ੀ ਕਰਨ ਦੇ ਸਬੂਤ ਨਹੀਂ ਹਨ - ਅਮਰੀਕੀ ਰੱਖਿਆ ਸਕੱਤਰ

 ਬਰਲਿਨ (ਜਰਮਨੀ), 10 ਅਪ੍ਰੈਲ - ਇਜ਼ਰਾਈਲ ਵਲੋਂ ਗਾਜ਼ਾ ਚ ਨਸਲਕੁਸ਼ੀ ਕੀਤੇ ਜਾਣ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਅਮਰੀਕੀ ਰੱਖਿਆ ਮੰਤਰੀ ਲੋਇਡ ਆਸਟਿਨ ਨੇ ਕਿਹਾ ਕਿ ਇਸ ਦਾ ਕੋਈ ‘ਸਬੂਤ’ ਨਹੀਂ ਹੈ। ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ, ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਹਮਾਸ ਨੂੰ ਜਵਾਬਦੇਹ ਠਹਿਰਾਉਣ ਵਿਚ ਅਸਫਲ ਰਹਿਣ ਲਈ ਅੰਤਰਰਾਸ਼ਟਰੀ ਭਾਈਚਾਰੇ ਦੀ ਆਲੋਚਨਾ ਕੀਤੀ, ਜਦੋਂ ਕਿ ਅਮਰੀਕੀ ਰੱਖਿਆ ਮੰਤਰੀ ਆਸਟਿਨ ਨੇ ਦਾਅਵਿਆਂ ਤੋਂ ਇਨਕਾਰ ਕੀਤਾ ਕਿ ਇਜ਼ਰਾਈਲ ਗਾਜ਼ਾ ਵਿਚ ਨਸਲਕੁਸ਼ੀ ਕਰ ਰਿਹਾ ਹੈ।ਦੋਵਾਂ ਅਧਿਕਾਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਇਜ਼ਰਾਈਲ ਨੂੰ ਐਨਕਲੇਵ ਵਿਚ ਮਨੁੱਖਤਾਵਾਦੀ ਸਥਿਤੀ ਵਿਚ ਲੰਬੇ ਸਮੇਂ ਦੇ ਸੁਧਾਰਾਂ ਦੀ ਗਰੰਟੀ ਦੇਣੀ ਚਾਹੀਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ