JALANDHAR WEATHER

ਹਿਮਾਚਲ ਪ੍ਰਦੇਸ਼: ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਬੇਟੇ ਸਮੇਤ ਪੰਜ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਸ਼ਿਮਲਾ, 10 ਅਪ੍ਰੈਲ- ਹਿਮਾਚਲ ਪੁਲਿਸ ਵਲੋਂ 42.89 ਗ੍ਰਾਮ ਹੈਰੋਇਨ ਸਮੇਤ ਪੰਜ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਪੁਲਿਸ ਸੁਪਰਡੈਂਟ (ਐਸ.ਪੀ.) ਸੰਜੀਵ ਕੁਮਾਰ ਗਾਂਧੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨ ਪੰਚਾਇਤ ਘਰ, ਪੁਰਾਣੇ ਬੱਸ ਸਟੈਂਡ ਨੇੜੇ ਇਕ ਹੋਟਲ ਦੇ ਇਕ ਕਮਰੇ ਵਿਚ ਪੁਲਿਸ ਗਸ਼ਤ ਕਰਨ ਵਾਲੀ ਪਾਰਟੀ ਵਲੋਂ ਛਾਪੇਮਾਰੀ ਕਰਨ ਤੋਂ ਬਾਅਦ ਇਹ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਮੁੱਖ ਮੁਲਜ਼ਮ ਦੀ ਪਛਾਣ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ (37) ਵਜੋਂ ਹੋਈ ਹੈ। ਐਸ.ਪੀ. ਨੇ ਦੱਸਿਆ ਕਿ ਬਾਕੀ ਚਾਰ ਮੁਲਜ਼ਮਾਂ ਦੀ ਪਛਾਣ ਅਜੇ ਕੁਮਾਰ (27), ਸ਼ੁਭਮ ਕੌਸ਼ਲ (26) ਅਤੇ ਬਲਬਿੰਦਰ (22) ਸਾਰੇ ਪੰਜਾਬ ਦੇ ਅਤੇ ਕਿਨੌਰ ਜ਼ਿਲ੍ਹੇ ਦੇ ਅਬਨੀ (19) ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟਾਂਸਿਜ਼ (ਐਨ.ਡੀ.ਪੀ.ਐਸ.) ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਨੂੰ ਪੰਜਾਬ ਦੇ ਗੁਰਦਾਸਪੁਰ ’ਚ ਹੈਰੋਇਨ ਰੱਖਣ ਅਤੇ ਸੇਵਨ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ