JALANDHAR WEATHER

ਘਰੇਲੂ ਸਿਲੰਡਰ ਫੱਟਣ ਨਾਲ ਮਾਸੂਮ ਬੱਚੇ ਸਮੇਤ ਪੰਜ ਝੁਲਸੇ

ਗੱਗੋਮਾਹਲ, ਅਜਨਾਲਾ, 10 ਅਪ੍ਰੈਲ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋ)- ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਇਤਿਹਾਸਿਕ ਕਸਬਾ ਰਮਦਾਸ ਵਿਖੇ ਬੀਤੀ ਰਾਤ ਇਕ ਘਰ ਵਿਚ ਗੈਸ ਸਿਲੰਡਰ ਫੱਟਣ ਕਾਰਨ ਇਕ ਮਾਸੂਮ ਬੱਚੇ ਸਮੇਤ ਪਰਿਵਾਰ ਦੇ ਪੰਜ ਮੈਂਬਰ ਬੁਰੀ ਤਰ੍ਹਾਂ ਝੁਲਸ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਸਕੂਲ ਅਧਿਆਪਕਾ ਅੰਮ੍ਰਿਤਪਾਲ ਕੌਰ ਦੇ ਘਰ ਸਿਲੰਡਰ ਫੱਟਣ ਕਾਰਨ ਅਧਿਆਪਕਾ ਦੇ ਪੰਜ ਪਰਿਵਾਰਕ ਮੈਂਬਰ ਬੁਰੀ ਤਰ੍ਹਾਂ ਝੁਲਸ ਗਏ ਹਨ, ਜਿਨ੍ਹਾਂ ਵਿਚ ਇਕ ਮਾਸੂਮ ਬੱਚਾ ਵੀ ਸ਼ਾਮਿਲ ਹੈ। ਸਾਰੇ ਜ਼ਖ਼ਮੀਆਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਮਾਸੂਮ ਬੱਚੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ