JALANDHAR WEATHER

ਸੁਪਰੀਮ ਕੋਰਟ ਨੇ ਪੋਲਿੰਗ ਬੂਥਾਂ ’ਤੇ ਵੋਟਰਾਂ ਦੇ ਬ੍ਰੀਥਲਾਈਜ਼ਰ ਟੈਸਟ ਦੀ ਪਟੀਸ਼ਨ ਕੀਤੀ ਖ਼ਾਰਜ

ਨਵੀਂ ਦਿੱਲੀ, 10 ਅਪ੍ਰੈਲ- ਸੁਪਰੀਮ ਕੋਰਟ ਨੇ ਅੱਜ ਚੋਣਾਂ ਦੌਰਾਨ ਹਰ ਪੋਲਿੰਗ ਬੂਥ ’ਤੇ ਕਤਾਰ ਵਿਚ ਖੜ੍ਹੇ ਵੋਟਰਾਂ ਦੇ ਸਾਹ ਲੈਣ ਵਾਲੇ ਟੈਸਟ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਬੈਂਚ ਨੇ ਪਟੀਸ਼ਨ ਖਾਰਜ ਕਰਨ ਵਾਲੇ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਆਦੇਸ਼ ਵਿਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਇਹ ਇਕ ਪ੍ਰਚਾਰ ਹਿੱਤ ਮੁਕੱਦਮਾ ਹੈ। ਜਨਵਾਹਿਨੀ ਪਾਰਟੀ ਦੀ ਆਂਧਰਾ ਪ੍ਰਦੇਸ਼ ਇਕਾਈ ਲਈ ਪੇਸ਼ ਹੋਏ ਵਕੀਲ ਨੇ ਕਿਹਾ ਕਿ ਕਿਉਂਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੈ, ਇਸ ਲਈ ਕਿਸੇ ਵੀ ਵੋਟਰ ਨੂੰ ਸ਼ਰਾਬ ਦੇ ਨਸ਼ੇ ਵਿਚ ਵੋਟ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ