ਖ਼ਾਲਿਸਤਾਨ ਜ਼ਿੰਦਾਬਾਦ ਫ਼ੋਰਸ ਦਾ ਕਾਰਕੁੰਨ ਪ੍ਰਭਰੀਤ ਸਿੰਘ ਜਰਮਨੀ ਦਿੱਲੀ ਹਵਾਈ ਅੱਡੇ ਤੋਂ ਗਿ੍ਫ਼ਤਾਰ

ਚੰਡੀਗੜ੍ਹ, 11 ਅਪ੍ਰੈਲ- ਡੀ.ਜੀ.ਪੀ. ਪੰਜਾਬ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਨੇ ਖ਼ਾਲਿਸਤਾਨ ਜ਼ਿੰਦਾਬਾਦ ਫ਼ੋਰਸ ਦੇ ਕਾਰਕੁੰਨ ਪ੍ਰਭਰੀਤ ਸਿੰਘ ਜਰਮਨੀ ਨੂੰ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਉਹ ਜਰਮਨੀ ਤੋਂ ਅੱਤਵਾਦੀ ਭਰਤੀ, ਫੰਡਿੰਗ ਅਤੇ ਸਹਾਇਤਾ ਮਾਡਿਊਲ ਚਲਾ ਰਿਹਾ ਸੀ।