JALANDHAR WEATHER

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਨੌਜਵਾਨਾਂ ਦੇ ਮਾਪਿਆਂ ਵਲੋਂ ਵਿਰਾਸਤੀ ਮਾਰਗ ਵਿਖੇ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ

ਅੰਮ੍ਰਿਤਸਰ, 23 ਫਰਵਰੀ (ਜਸਵੰਤ ਸਿੰਘ ਜੱਸ)- ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਪੰਜਾਬ ਦੀ ਜੇਲ ’ਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਦੀ ਅਗਵਾਈ ’ਚ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਵਲੋਂ ਵਿਰਾਸਤੀ ਮਾਰਗ ਵਿਖੇ ਬੀਤੇ ਦਿਨ ਆਰੰਭ ਕੀਤੀ ਗਈ ਭੁੱਖ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਭੁੱਖ ਹੜਤਾਲ ਵਾਲੇ ਸਥਾਨ ’ਤੇ ਪੁੱਜੇ ਅਤੇ ਭਾਈ ਅੰਮ੍ਰਿਤ ਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਅਤੇ ਹੋਰਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਐਡਵੋਕੇਟ ਜਸਬੀਰ ਸਿੰਘ ਘੁੰਮਣ, ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਹੋਰ ਆਗੂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ