JALANDHAR WEATHER

ਸੰਯੁਕਤ ਕਿਸਾਨ ਮੋਰਚੇ ਵਲੋਂ ਗੁਰੂ ਹਰਸਹਾਏ ਵਿਖੇ ਕੇਂਦਰ ਅਤੇ ਹਰਿਆਣਾ ਸਰਕਾਰ ਦਾ ਫੂਕਿਆ ਪੁਤਲਾ

ਗੁਰੂ ਹਰਸਹਾਏ, 23 ਫਰਵਰੀ (ਹਰਚਰਨ ਸਿੰਘ ਸੰਧੂ)- ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੇ ਬਾਰਡਰਾਂ ’ਤੇ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਤੇ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਅਣਮਨੁੱਖੀ ਅੱਤਿਆਚਾਰ ਖ਼ਿਲਾਫ਼ ਅੱਜ ਗੁਰੂ ਹਰਸਹਾਏ ਵਿਖੇ ਕਾਲਾ ਦਿਨ ਮਨਾਉਂਦਿਆਂ ਅੱਜ ਇੱਥੇ ਸਥਾਨਕ ਤਹਿਸੀਲ ਕੰਪਲੈਕਸ ਵਿਖ਼ੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਜਿਸ ’ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ