JALANDHAR WEATHER

ਭਲਕੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ’ਚ ਕਾਂਗਰਸ ਕਰੇਗੀ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਦੇ ਦਫ਼ਤਰ ਦਾ ਘਿਰਾਓ

ਸੰਗਰੂਰ, 23 ਫਰਵਰੀ (ਧੀਰਜ ਪਸ਼ੌਰੀਆ)- ਪੰਜਾਬ ਦੀ ਧਰਤੀ ’ਤੇ ਆਪਣੀਆਂ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਵਲੋਂ ਅੱਥਰੂ ਗੈਸ ਦੇ ਗੋਲੇ, ਰਬੜ ਦੀਆਂ ਗੋਲੀਆਂ ਨਾਲ ਕੀਤੇ ਜਾ ਰਹੇ ਅੰਨ੍ਹੇਵਾਹ ਤਸ਼ੱਦਦ ਜਿਸ ਕਾਰਨ ਪੰਜਾਬ ਦਾ ਬੇਕਸੂਰ ਨੌਜਵਾਨ ਕਿਸਾਨ ਸ਼ੁਭਕਰਨ ਸ਼ਹੀਦ ਹੋ ਗਿਆ, ਪਰ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਹਰਿਆਣਾ ਸਰਕਾਰ ਦੇ ਦੋਸ਼ੀ ਅਫ਼ਸਰਾਂ ਖ਼ਿਲਾਫ਼ ਕੋਈ ਐੱਫ.ਆਈ.ਆਰ. ਦਰਜ ਨਹੀਂ ਕੀਤੀ ਗਈ, ਸਰਕਾਰ ਦੇ ਇਸ ਵਤੀਰੇ ਖ਼ਿਲਾਫ਼ ਪੰਜਾਬ ਕਾਂਗਰਸ ਪਾਰਟੀ ਵਲੋਂ 24 ਫਰਵਰੀ 2024 ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਐੱਸ.ਐੱਸ.ਪੀ. ਸੰਗਰੂਰ ਦਾ ਘਿਰਾਓ ਕੀਤਾ ਜਾਵੇਗਾ। ਇਸ ਧਰਨੇ ’ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਜ਼ਿਲ੍ਹਾ ਪ੍ਰਧਾਨ ਦਲਵੀਰ ਸਿੰਘ ਗੋਲਡੀ ਵੀ ਸ਼ਾਮਿਲ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ