JALANDHAR WEATHER

ਬੀਕੇਯੂ ਡਕੌਂਦਾ ਨੇ ਟਰੈਕਟਰ ਸੜਕ ਕਿਨਾਰੇ ਖੜ੍ਹੇ ਕਰਕੇ ਕੀਤਾ ਰੋਸ ਪ੍ਰਦਰਸ਼ਨ

ਰਾਏਕੋਟ, 26 ਫਰਵਰੀ (ਸੁਸ਼ੀਲ)- ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵਲੋਂ ਹਾਈਵੇ ’ਤੇ ਆਪਣੇ ਟਰੈਕਟਰ ਖੜ੍ਹੇ ਕਰਕੇ ਕੇਂਦਰ ਅਤੇ ਹਰਿਆਣਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸੰਬੰਧ ’ਚ ਬੀਕੇਯੂ (ਡਕੌਂਦਾ) ਦੀ ਰਾਏਕੋਟ ਬਲਾਕ ਇਕਾਈ ਵਲੋਂ ਪ੍ਰਧਾਨ ਬਲਾਕ ਪ੍ਰਧਾਨ ਰਣਧੀਰ ਸਿੰਘ ਬੱਸੀਆਂ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਹਰ ਬਖਸ਼ੀਸ਼ ਸਿੰਘ ਚੱਕ ਭਾਈ ਕਾ ਦੀ ਅਗਵਾਈ ’ਚ ਵੱਡੀ ਗਿਣਤੀ ’ਚ ਕਿਸਾਨਾਂ ਵਲੋਂ ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਰਾਧਾ ਸੁਆਮੀ ਸਤਸੰਗ ਘਰ ਦੇ ਨਜ਼ਦੀਕ ਆਪਣੇ ਟਰੈਕਟਰ ਸੜਕ ਦੇ ਇੱਕ ਸਾਈਡ ’ਤੇ ਖੜ੍ਹੇ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ