JALANDHAR WEATHER

ਚੌਥੇ ਟੈਸਟ 'ਚ ਭਾਰਤ ਨੇ 5 ਵਿਕਟਾਂ ਨਾਲ ਹਰਾਇਆ ਇੰਗਲੈਂਡ ਨੂੰ, ਜਿੱਤੀ ਲੜੀ

 ਰਾਂਚੀ, 26 ਫਰਵਰੀ - ਭਾਰਤ ਨੇ ਚੌਥੇ ਟੈਸਟ ਮੈਚ ਵਿਚ ਇੰਗਲੈਂਡ ਨੂੰ ਚੌਥੇ ਦਿਨ 5 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਵਲੋਂ ਮਿਲੇ 192 ਦੌੜਾਂ ਦੇ ਟੀਚੇ ਨੂੰ ਭਾਰਤ ਨੇ 5 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਇਸ ਦੇ ਨਾਲ ਹੀ ਭਾਰਤ ਨੇ 5 ਮੈਚਾਂ ਦੀ ਲੜੀ 'ਤੇ ਕਬਜ਼ਾ ਕਰਦੇ ਹੋਏ 3-1 ਨਾਲ ਅਜੇਤੂ ਬੜਤ ਹਾਸਲ ਕਰ ਲਈ। 5ਵਾਂ ਤੇ ਆਖਰੀ ਟੈਸਟ 7 ਮਾਰਚ ਤੋਂ ਖੇਡਿਆ ਜਾਵੇਗਾ। ਭਾਰਤ ਵਲੋਂ ਕਪਤਾਨ ਰੋਹਿਤ ਸ਼ਰਮਾ ਨੇ ਸ਼ਾਨਦਾਰ 55 ਦੌੜਾਂ ਬਣਾਈਆਂ ਜਦਕਿ ਸ਼ੁਭਮਨ ਗਿੱਲ 52 ਅਤੇ ਧਰੁਚ ਜੁਰੇਲ 39 ਦੌੜਾਂ ਬਣਾ ਕੇ ਨਾਬਾਦ ਰਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ