JALANDHAR WEATHER

ਪਾਕਿਸਤਾਨ ਵਿਚ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਸਿੱਖ ਯਾਤਰੀ ਪਹੁੰਚੇ ਅਟਾਰੀ ਸਰਹੱਦ

ਅਟਾਰੀ, 13 ਅਪ੍ਰੈਲ (ਰਾਜਿੰਦਰ ਸਿੰਘ ਰੂਬੀ / ਗੁਰਦੀਪ ਸਿੰਘ ਅਟਾਰੀ)- ਗੁਆਂਢੀ ਦੇਸ਼ ਪਾਕਿਸਤਾਨ ਵਿਚ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਭਾਰਤ ਤੋਂ ਸਿੱਖ ਯਾਤਰੀ ਵੱਡੀ ਗਿਣਤੀ ਵਿਚ ਤੜਕਸਾਰ ਅਟਾਰੀ ਸਰਹੱਦ ਪਹੁੰਚ ਗਏ। ਡੀ.ਐਸ.ਪੀ. ਅਟਾਰੀ ਸੁਖਜਿੰਦਰ ਥਾਪਰ, ਬੀ.ਐਸ.ਐਫ਼. ਦੀ 168 ਅਤੇ 144 ਬਟਾਲੀਅਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਤਾਂ ਕਿ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ। ਸ਼ਰਧਾਲੂਆਂ ਨੂੰ ਇਮੀਗ੍ਰੇਸ਼ਨ ਵਿਭਾਗ ਵਲੋਂ ਫਾਰਮ ਦੀ ਸਹੂਲਤ ਦਿੱਤੀ ਗਈ, ਜਿਸ ਤੋਂ ਬਾਅਦ ਯਾਤਰੀ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰੇ ਲਗਾਉਂਦੇ ਇੰਟੀਗਰੇਟਿਡ ਚੈੱਕ ਪੋਸਟ ਵੱਲ ਵਧ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ