ਰੇਲ ਕੋਚ ਫ਼ੈਕਟਰੀ ਦੇ ਬਾਹਰ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਲੱਗੀ ਅੱਗ
ਹੁਸੈਨਪੁਰ, 13 ਅਪ੍ਰੈਲ (ਤਰਲੋਚਨ ਸਿੰਘ ਸੋਢੀ)- ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ ’ਤੇ ਰੇਲ ਕੋਚ ਫ਼ੈਕਟਰੀ ਦੇ ਬਾਹਰ ਪ੍ਰਵਾਸੀ ਮਜ਼ਦੂਰਾਂ ਵਲੋਂ ਬਣਾਈਆਂ ਝੁੱਗੀਆਂ ਨੂੰ ਬੀਤੀ ਰਾਤ ਅਚਾਨਕ ਅੱਗ ਲੱਗਣ ਨਾਲ ਲਗਭਗ 300 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ, ਜਿਸ ਦੌਰਾਨ ਭਾਵੇਂ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਪ੍ਰਵਾਸੀ ਮਜ਼ਦੂਰਾਂ ਦਾ ਕਾਫ਼ੀ ਮਾਲੀ ਨੁਕਸਾਨ ਹੋਇਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅਤੇ ਸਮਾਜ ਸੇਵੀਆਂ ਨੇ ਕਾਫ਼ੀ ਜੱਦੋ ਜਹਿਦ ਕਰਕੇ ਅੱਗ ’ਤੇ ਕਾਬੂ ਪਾਇਆ।