JALANDHAR WEATHER

ਗੁਰੂਹਰਸਹਾਏ : ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ

ਗੁਰੂਹਰਸਹਾਏ, 13 ਅਪ੍ਰੈਲ (ਕਪਿਲ ਕੰਧਾਰੀ)-ਇਕ ਪਾਸੇ ਜਿਥੇ ਅੱਜ ਵਿਸਾਖੀ ਦਾ ਤਿਉਹਾਰ ਤੇ ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ ਆਪਣੀ ਫ਼ਸਲ ਨੂੰ ਵੇਚਣ ਲਈ ਮੰਡੀਆਂ ਵਿਚ ਲਿਆਂਦਾ ਜਾ ਰਿਹਾ ਹੈ, ਉਥੇ ਹੀ ਅੱਜ ਗੁਰੂਹਰਸਹਾਏ ਵਿਖੇ ਪੈ ਰਹੇ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਵਿਚ ਆਪਣੇ ਖੇਤਾਂ ਵਿਚ ਖੜ੍ਹੀਆਂ ਫ਼ਸਲਾਂ ਨੂੰ ਲੈ ਕੇ ਚਿੰਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡਾਂ ਦੇ ਕੁਝ ਕਿਸਾਨਾਂ ਨੇ ਦੱਸਿਆ ਕਿ ਅੱਜ ਪੈ ਰਹੇ ਬੇਮੌਸਮੀ ਮੀਂਹ ਨੇ ਚਿੰਤਾ ਵਿਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਅੱਜ ਆਪਣੀ ਫ਼ਸਲ ਨੂੰ ਕੱਟਣਾ ਸੀ ਕਿ ਮੀਂਹ ਸ਼ੁਰੂ ਹੋ ਗਿਆ। ਉਨ੍ਹਾਂ ਕਿਹਾ ਕਿ ਜੇਕਰ ਮੀਂਹ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਉਨ੍ਹਾਂ ਵਲੋਂ ਪੁੱਤਾਂ ਵਾਂਗ ਪਾਲੀ ਖੇਤਾਂ ਵਿਚ ਖੜ੍ਹੀ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ