
ਇਟਲੀ, 13 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਦੇ ਸ਼ਹਿਰ ਲੋਨੀਗੋ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਖਾਲਸਾ ਸਾਜਨਾ ਦਿਵਸ ਮੌਕੇ ਵਿਦੇਸ਼ਾਂ ਅੰਦਰ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਦੀ ਲੜੀ ਤਹਿਤ ਇਟਲੀ ਦੇ ਗੁਰਦੁਆਰਾ ਸਾਹਿਬ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਸੇਵਾ ਸੁਸਾਇਟੀ ਲੋਨੀਗੋ ਦੁਆਰਾ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ਼ ਲੋਨੀਗੋ ਸ਼ਹਿਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਇਟਲੀ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਿਰਕਤ ਕੀਤੀ। ਨਗਰ ਕੀਰਤਨ ਦੌਰਾਨ ਪ੍ਰਸਿੱਧ ਢਾਡੀ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਦੇ ਢਾਡੀ ਜਥੇ ਦੁਆਰਾ ਇਤਿਹਾਸ ਸਰਵਣ ਕਰਵਾਇਆ ਗਿਆ।