JALANDHAR WEATHER

ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ 8 ਗੈਂਗਸਟਰ ਗ੍ਰਿਫ਼ਤਾਰ

 ਜਲੰਧਰ, 13 ਅਪ੍ਰੈਲ (ਮਨਜੋਤ ਸਿੰਘ) - ਸ਼ਹਿਰ ਵਿਚ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲੁੱਟਾਂ-ਖੋਹਾਂ, ਚੋਰੀਆਂ ਅਤੇ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 8 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਕੇ ਇਕ ਅਪਰਾਧੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਕੋਲੋਂ ਤਿੰਨ ਮੋਟਰਸਾਈਕਲ, ਇਕ ਸਕੂਟਰ, ਦੋ ਮੋਬਾਈਲ ਫੋਨ, ਦੋ ਇੰਜਣ ਅਤੇ ਚਾਰ ਟਾਇਰ ਬਰਾਮਦ ਕੀਤੇ ਹਨ। ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ 7 ਜਲੰਧਰ ਵਿਖੇ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿਚ ਸਾਂਝੇ ਕੀਤੇ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ