JALANDHAR WEATHER

ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਲਾਲਜੀਤ ਸਿੰਘ ਭੁੱਲਰ ਦੇ ਵਿਰੋਧ ਦਾ ਐਲਾਨ

ਗੁਰੂ ਹਰਸਹਾਏ, 14‌ ਅਪ੍ਰੈਲ (ਹਰਚਰਨ ਸਿੰਘ ਸੰਧੂ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਉਮੀਦਵਾਰ ਲੋਕ ਸਭਾ ਹਲਕਾ ਖਡੂਰ ਸਾਹਿਬ ਵਲੋਂ ਚੋਣ ਪ੍ਰਚਾਰ ਦੌਰਾਨ ਰਾਮਗੜ੍ਹੀਆ ਬਰਾਦਰੀ ਅਤੇ ਸੁਨਿਆਰੇ ਭਾਈਚਾਰੇ ਸੰਬੰਧੀ ਵਰਤੀ ਭੱਦੀ ਸ਼ਬਦਾਵਲੀ ਨੂੰ ਲੈ ਕੇ ਮਾਮਲਾ ਭਖਦਾ ਨਜ਼ਰ ਆ ਰਿਹਾ ਹੈ। ਇਸ ਵਿਵਾਦਿਤ ਬਿਆਨ ਤੋਂ ਬਾਅਦ ਰਾਮਗੜ੍ਹੀਆ ਬਰਾਦਰੀ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕਲਸੀ ਵਾਸੀ ਗੁਰੂ ਹਰਸਹਾਏ ਵਲੋਂ ਲਾਲਜੀਤ ਸਿੰਘ ਭੁੱਲਰ ਦੇ ਵਿਰੋਧ ਦਾ ਐਲਾਨ ਕੀਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ