ਬਠਿੰਡਾ ਤੋਂ ਲੱਖਾ ਸਿਧਾਣਾ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਐਲਾਨਿਆ ਉਮੀਦਵਾਰ

ਬਠਿੰਡਾ, 14 ਅਪ੍ਰੈਲ (ਸੱਤਪਾਲ ਸਿੰਘ ਸਿਵੀਆਂ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਲਖਵੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦਾ ਐਲਾਨ ਅੱਜ ਬਠਿੰਡਾ ਵਿਖੇ ਇਕ ਪ੍ਰੈੱਸ ਕਾਨਫਰੰਸ ਕਰਕੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਕੀਤਾ ਗਿਆ। ਲੱਖਾ ਸਿਧਾਣਾ ਸਮੇਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਹੁਣ ਤੱਕ ਕੁਲ 11 ਉਮੀਦਵਾਰ ਐਲਾਨ ਦਿੱਤੇ ਗਏ ਹਨ।