ਬੁਢਲਾਡਾ ਸ਼ਹਿਰ ਦੇ ਦੋ ਕੌਂਸਲਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਬੁਢਲਾਡਾ, 14 ਅਪ੍ਰੈਲ (ਸਵਰਨ ਸਿੰਘ ਰਾਹੀ)-ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਤਕੜਾ ਹੁੰਗਾਰਾ ਮਿਲਿਆ ਜਦੋਂ ਪਾਰਟੀ ਦੇ ਕੋਰ ਕਮੇਟੀ ਮੈਂਬਰ ਠੇਕੇਦਾਰ ਗੁਰਪਾਲ ਸਿੰਘ ਦੇ ਯਤਨਾਂ ਸਦਕਾ ਬੁਢਲਾਡਾ ਸ਼ਹਿਰ ਦੇ ਦੋ ਕੌਂਸਲਰ ਤਾਰੀ ਚੰਦ ਅਤੇ ਕੌਂਸਲਰ ਸੁਖਪਾਲ ਕੌਰ ਸਮੇਤ ਉਨ੍ਹਾਂ ਦੇ ਪਤੀ ਬਲਵਿੰਦਰ ਸਿੰਘ ਬਿੰਦਰੀ ਸਾਬਕਾ ਪੰਚ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋ ਗਏ। ਇਨ੍ਹਾਂ ਆਗੂਆਂ ਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਵਾਗਤ ਕੀਤਾ।