ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ ਮਾਮਲੇ 'ਚ 2 ਅਣਪਛਾਤਿਆਂ ਖਿਲਾਫ ਮਾਮਲਾ ਦਰਜ
ਮੁੰਬਈ, 14 ਅਪ੍ਰੈਲ-ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿਚ ਬਾਂਦਰਾ ਪੁਲਿਸ ਨੇ ਆਈ.ਪੀ.ਸੀ. ਦੀ ਧਾਰਾ 307 (ਕਤਲ ਦੀ ਕੋਸ਼ਿਸ਼) ਅਤੇ ਆਰਮਜ਼ ਐਕਟ ਤਹਿਤ 2 ਅਣਪਛਾਤੇ ਲੋਕਾਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਹੈ। ਮੁੰਬਈ ਪੁਲਿਸ ਨੇ ਸਲਮਾਨ ਖਾਨ ਦੇ ਸੁਰੱਖਿਆ ਗਾਰਡ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਹੈ।