JALANDHAR WEATHER

ਰਾਮਗੜ੍ਹੀਆ ਤੇ ਸਵਰਨਕਾਰ ਸਮਾਜ ਵਲੋਂ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ ਰੋਸ ਮੁਜ਼ਾਹਰਾ

ਅਮਰਕੋਟ, 14 ਅਪ੍ਰੈਲ (ਗੁਰਚਰਨ ਸਿੰਘ ਭੱਟੀ)-ਲੋਕ ਸਭਾ ਹਲਕਾ ਖਡੂਰ ਸਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਬੀਤੇ ਦਿਨੀਂ ਇਕ ਵਰਕਰ ਮਿਲਣੀ ਮੌਕੇ ਬੋਲੇ ਜਾਤੀ ਸ਼ਬਦਾਂ ਦਾ ਵਿਰੋਧ ਕਰਦਿਆਂ ਸਵਰਨਕਾਰ ਯੂਨੀਅਨ ਅਮਰਕੋਟ ਤੇ ਖੇਮਕਰਨ ਅਤੇ ਰਾਮਗੜ੍ਹੀਆ ਬਰਾਦਰੀ ਵਲੋਂ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਸਵਰਨਕਾਰ ਬਰਾਦਰੀ, ਰਾਮਗੜ੍ਹੀਆ ਬਰਾਦਰੀ ਨਾਲ ਐਸ. ਸੀ. ਬਰਾਦਰੀ ਖ਼ਿਲਾਫ਼‌ ਘਿਨਾਉਣੇ ਸ਼ਬਦਾਂ ਦਾ ਇਸਤੇਮਾਲ ਕੀਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ