ਸਲਮਾਨ ਖਾਨ ਦੇ ਘਰ ਬਾਹਰ ਗੋਲੀਆਂ ਚਲਾਉਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ

ਮੁੰਬਈ, (ਮਹਾਰਾਸ਼ਟਰ), 14 ਅਪ੍ਰੈਲ-ਅਭਿਨੇਤਾ ਸਲਮਾਨ ਖਾਨ ਦੇ ਬਾਂਦਰਾ ਸਥਿਤ ਰਿਹਾਇਸ਼ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਹਮਲਾਵਰਾਂ ਦੀਆਂ ਤਸਵੀਰਾਂ ਸੀ.ਸੀ.ਟੀ.ਵੀ. ਵਿਚ ਸਾਹਮਣੇ ਆਈਆਂ ਹਨ। ਦੱਸ ਦਈਏ ਕਿ ਅੱਜ ਸਵੇਰੇ 2 ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕੀਤੀ ਸੀ। ਮੁੰਬਈ ਪੁਲਿਸ ਦੁਆਰਾ ਸੀ.ਸੀ.ਟੀ.ਵੀ. ਵੀਡੀਓ ਦੀ ਪੁਸ਼ਟੀ ਕੀਤੀ ਗਈ ਹੈ।