JALANDHAR WEATHER

ਖੁਸ਼ੀਆਂ ਮਾਤਮ 'ਚ ਬਦਲੀਆਂ, ਛੋਟੇ ਭਰਾ ਦੀ ਕਰੰਟ ਲੱਗਣ ਨਾਲ ਮੌਤ

ਜਗਰਾਉਂ , 14 ਅਪ੍ਰੈਲ (ਕੁਲਦੀਪ ਸਿੰਘ ਲੋਹਟ) - ਨੇੜਲੇ ਪਿੰਡ ਅਖਾੜਾ ਵਿਖੇ ਨਿੱਜੀ ਸਵੀਟ ਸ਼ਾਪ 'ਤੇ ਕੰਮ ਕਰਦੇ ਪ੍ਰਵਾਸੀ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। 19 ਸਾਲਾ ਅੰਕਿਤ ਕੁਮਾਰ ਯਾਦਵ ਪੁੱਤਰ ਰਾਜ ਕੁਮਾਰ ਯਾਦਵ ਮੂਲ ਰੂਪ ਵਿਚ ਬਿਹਾਰ ਦੇ ਜ਼ਿਲ੍ਹਾ ਛਪਰਾ ਦੇ ਪਿੰਡ ਇਕਾਰੀ ਦਾ ਜੰਮਪਲ ਸੀ । ਪਿੰਡ ਅਖਾੜਾ ਵਿਖੇ ਸਵੀਟ ਸ਼ਾਪ 'ਤੇ ਲੰਮੇ ਸਮੇਂ ਤੋਂ ਕੰਮ ਕਰ ਰਿਹਾ ਸੀ। ਮ੍ਰਿਤਕ ਅੰਕਿਤ ਯਾਦਵ ਨੇ ਦੋ ਦਿਨ ਬਾਅਦ ਆਪਣੇ ਪਿੰਡ ਭਰਾ ਦੇ ਵਿਆਹ ਦੀਆਂ ਖੁਸ਼ੀਆਂ ਵਿਚ ਸ਼ਾਮਿਲ ਹੋਣ ਜਾਣਾਂ ਸੀ ਪ੍ਰੰਤੂ ਅਚਾਨਕ ਇਹ ਦੁੱਖਦਾਈ ਭਾਣਾ ਵਾਪਰ ਗਿਆ। ਮ੍ਰਿਤਕ ਦੀ ਲਾਸ਼ ਸਿਵਲ ਹਸਪਤਾਲ ਦੇ ਲਾਸ਼ ਘਰ ਵਿਚ ਰੱਖੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ