ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਮੌਜੂਦਾ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਤੇ ਮੈਂਬਰ ਇੰਦਰਜੀਤ ਸਿੰਘ ਨੂੰ 5 ਦਿਨਾਂ ਦੀ ਧਾਰਮਿਕ ਸੇਵਾ ਲਗਾਈ ਗਈ ਹੈ ਜਦਕਿ ਪ੍ਰਕਾਸ਼ ਪੁਰਬ ਤੱਕ ਤਖ਼ਤ ਸਾਹਿਬ ਦੀ ਪੁਰਾਣੀ ਪ੍ਰਬੰਧਕ ਕਮੇਟੀ ਨੂੰ ਬਹਾਲ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਇਸ ਮੌਕੇ ਸਿੰਘ ਸਾਹਿਬ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਬਲਦੇਵ ਸਿੰਘ ਨੂੰ ਪੰਜ ਦਿਨ ਪੰਜ ਬਾਣੀਆਂ ਦਾ ਪਾਠ ਸੁਣਨ ਦਾ ਵੀ ਪ੍ਰਬੰਧਕ ਕਮੇਟੀ ਨੂੰ ਹੁਕਮ ਦਿੱਤਾ ਗਿਆ ਹੈ।