ਗੁਰਦਾਸਪੁਰ ਹਲਕੇ ਤੋਂ ਅਕਾਲੀ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪੁੱਜੇ
ਅੰਮ੍ਰਿਤਸਰ, 16 ਅਪ੍ਰੈਲ (ਜਸਵੰਤ ਸਿੰਘ ਜੱਸ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੋਂ ਇਲਾਵਾ ਡਾ. ਚੀਮਾ ਦੇ ਪਰਿਵਾਰਿਕ ਮੈਂਬਰ ਵੀ ਮੌਜੂਦ ਸਨ। ਇਸ ਮੌਕੇ ਡਾ. ਚੀਮਾ ਨੇ ਕਿਹਾ ਕਿ ਉਹ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਪਾਰਟੀ ਵਲੋਂ ਗੁਰਦਾਸਪੁਰ ਹਲਕੇ ਤੋਂ ਉਮੀਦਵਾਰ ਬਣਾਏ ਜਾਣ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਵੀ ਕੀਤਾ।