
ਨਵੀਂ ਦਿੱਲੀ, 16 ਅਪ੍ਰੈਲ - ਈ.ਸੀ.ਆਈ. ਨੇ ਮਥੁਰਾ ਲੋਕ ਸਭਾ ਖੇਤਰ ਤੋਂ ਭਾਜਪਾ ਦੇ ਉਮੀਦਵਾਰ ਹੇਮਾ ਮਾਲਿਨੀ ਦੇ ਖ਼ਿਲਾਫ਼ ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਟਿੱਪਣੀਆਂ ਕੀਤੀਆਂ ਉਨ੍ਹਾਂ ਦੇ ਸੰਬੰਧ ਵਿਚ 16 ਅਪ੍ਰੈਲ ਸ਼ਾਮ 6:00 ਵਜੇ ਤੋਂ 48 ਵਜੇ ਤੱਕ ਕੋਈ ਵੀ ਰੈਲੀ ਜਾਂ ਇੰਟਰਵਿਊ 'ਤੇ ਰੋਕ ਲਗਾ ਦਿੱਤੀ ਹੈ। ਛੱਤੀਸਗੜ੍ਹ 'ਚ ਇਕ ਸਭਾ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਮਥੁਰਾ ਤੋਂ ਸੰਸਦ ਮੈਂਬਰ ਹੇਮਾ ਮਾਲਿਨੀ 'ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ।