JALANDHAR WEATHER

ਤਿੰਨ ਔਰਤਾਂ ਸਮੇਤ ਚਾਰ ਵਿਅਕਤੀ 4 ਕਰੋੜ ਦੀ ਹੈਰੋਇਨ ਸਮੇਤ ਕਾਬੂ

ਲੁਧਿਆਣਾ , 16 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ ) - ਐਸ.ਟੀ.ਐਫ. ਦੀ ਪੁਲਿਸ ਨੇ ਤਿੰਨ ਔਰਤਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚਾਰ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਜੋਨੀ ਕੁਮਾਰ ਉਸ ਦੀ ਪਤਨੀ ਪਰਜੇਤਾ ,ਮਾਂ ਨੀਲਮ ਖੋਸਲਾ ਅਤੇ ਮਾਸੀ ਦੀ ਲੜਕੀ ਸੋਨੀਆ ਰਾਣੀ ਸ਼ਾਮਿਲ ਹਨ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਨ੍ਹਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ । ਇਨ੍ਹਾਂ ਦੇ ਕਬਜ਼ੇ ਵਿਚੋਂ 2 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ