JALANDHAR WEATHER

ਸਕੂਲਾਂ ਵਿਚ ਕਾਲੀਆਂ ਪੱਟੀਆਂ ਬੰਨ ਕੀਤਾ ਜਾਵੇਗਾ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ- ਡੀ.ਟੀ.ਐਫ਼.

ਸੰਗਰੂਰ, 23 ਫਰਵਰੀ (ਧੀਰਜ ਪਸ਼ੌਰੀਆ)- ਖਨੌਰੀ ਬਾਰਡਰ ’ਤੇ 21 ਫਰਵਰੀ ਨੂੰ ਕਿਸਾਨ ਸੰਘਰਸ਼ ਦੌਰਾਨ ਇਕ 21 ਸਾਲਾਂ ਦੇ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਨੂੰ ਹਰਿਆਣਾ ਪੁਲਿਸ ਵਲੋਂ ਮਾਰੀ ਗੋਲੀ ਰਾਹੀਂ ਸ਼ਹੀਦ ਕਰਨ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨਾਂ ਦੇ ਸੱਦੇ ’ਤੇ ਅੱਜ ਸਮੁੱਚੇ ਦੇਸ਼ ਵਿਚ ਕਾਲਾ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਪੰਜਾਬ ਦੇ ਅਧਿਆਪਕਾਂ ਨੂੰ ਅੱਜ ਸਕੂਲਾਂ ਵਿਚ ਕਾਲੀਆਂ ਪੱਟੀਆਂ/ਕਾਲੇ ਬੈਜ਼ ਲਗਾ ਕੇ ਸਕੂਲ/ਬੋਰਡ ਡਿਊਟੀਆਂ ਦੇਣ ਦਾ ਸੱਦਾ ਦਿੱਤਾ ਗਿਆ। ਡੀ. ਟੀ. ਐਫ਼. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਮੁਕੇਸ਼ ਕੁਮਾਰ ਜਨਰਲ ਸਕੱਤਰ ਨੇ ਦੱਸਿਆ ਕਿ ਅਧਿਆਪਕਾਂ ਨੂੰ ਇਸ ਸੰਬੰਧੀ ਸੁਨੇਹੇ ਲਗਾ ਦਿੱਤੇ ਗਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ