JALANDHAR WEATHER

ਅਗਨੀਵੀਰ ਸੁਖਵਿੰਦਰ ਸਿੰਘ ਦਾ ਜੱਦੀ ਪਿੰਡ ਮਹਿਤਾ ਵਿਖੇ ਕੀਤਾ ਗਿਆ ਸਸਕਾਰ

ਤਪਾ ਮੰਡੀ, 17 ਅਪ੍ਰੈਲ (ਵਿਜੇ ਸ਼ਰਮਾ)- ਬਰਨਾਲਾ ਜ਼ਿਲ੍ਹੇ ਦੇ ਪਿੰਡ ਮਹਿਤਾ ਦਾ ਨੌਜਵਾਨ ਸੁਖਵਿੰਦਰ ਸਿੰਘ ਅਗਨੀਵੀਰ ਪੁੱਤਰ ਰਿਟਾਇਰ ਸੂਬੇਦਾਰ ਨੈਬ ਸਿੰਘ ਜੋ ਕਿ ਜੰਮੂ ਕਸ਼ਮੀਰ ਦੇ ਕਾਲੂ ਚੱਕ ਚਾਰ ਸਿੱਖ ਆਲ ਯੂਨਿਟ ਵਿਚ ਸਿਪਾਹੀ ਭਰਤੀ ਹੋਇਆ ਸੀ, ਜਿਸ ਦੀ ਅੱਜ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਮਹਿਤਾ ਵਿਖੇ ਪਹੁੰਚੀ, ਜਿੱਥੇ ਉਸ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਸ੍ਰੀਮਤੀ ਪੂਨਮਪ੍ਰੀਤ ਕੌਰ, ਡੀ.ਐਸ.ਪੀ. ਡਾ. ਮਾਨਵਜੀਤ ਸਿੱਧੂ ਅਤੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਤੋਂ ਇਲਾਵਾ ਇੰਸਪੈਕਟਰ ਕੁਲਜਿੰਦਰ ਸਿੰਘ ਗਰੇਵਾਲ, ਫੌਜ ਦੇ ਜਵਾਨ ਸਿਪਾਹੀ ਅਤੇ ਆਲੇ ਦੁਆਲੇ ਪਿੰਡਾਂ ਦੇ ਪੰਚ ਸਰਪੰਚ ਵੱਡੀ ਗਿਣਤੀ ਵਿਚ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ