ਗੁਰੂ ਹਰਸਹਾਏ ਪੁਲਿਸ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਕੱਢਿਆ ਫਲੈਗ ਮਾਰਚ
![](/cmsimages/20240417/4490331__watermark old psd copy.jpg)
ਗੁਰੂ ਹਰਸਹਾਏ, 17 ਅਪ੍ਰੈਲ (ਕਪਿਲ ਕੰਧਾਰੀ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫਿਰੋਜ਼ਪੁਰ ਦੇ ਐਸ.ਐਸ.ਪੀ. ਮੈਡਮ ਸੋਮਿਆਂ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂ ਹਰਸਹਾਏ ਦੇ ਡੀ.ਐਸ.ਪੀ. ਅਤੁਲ ਸੋਨੀ ਦੀ ਅਗਵਾਈ ਹੇਠ ਅੱਜ ਥਾਣਾ ਮੁਖੀ ਉਪਕਾਰ ਸਿੰਘ, ਏ. ਐਸ. ਆਈ. ਮਲਕੀਤ ਸ਼ਰਮਾ ਵਲੋਂ ਬੀ. ਐੱਸ. ਐੱਫ. ਦੇ ਜਵਾਨਾਂ ਨੂੰ ਨਾਲ ਲੈ ਕੇ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ। ਥਾਣਾ ਮੁਖੀ ਉਪਕਾਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਫਲੈਗ ਮਾਰਚ ਕੱਢਿਆ ਗਿਆ ਹੈ।