ਲੁਧਿਆਣਾ : 4 ਕਰੋੜ ਰੁਪਏ ਦੀ ਹੈਰੋਇਨ ਸਮੇਤ 2 ਜਣੇ ਕਾਬੂ
ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਚਾਰ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਰਜਿੰਦਰ ਸਿੰਘ ਉਰਫ ਗੋਰਾ ਵੀ ਸ਼ਾਮਿਲ ਹੈ, ਜਿਸ ਨੇ ਲਾਰੈਂਸ ਬਿਸ਼ਨੋਈ ਦੇ ਸਾਥੀ ਅਨਿਲ ਕੁਮਾਰ ਨੂੰ ਮਾਨਸਾ ਪੁਲਿਸ ਦੀ ਹਿਰਾਸਤ ਵਿਚੋਂ ਭਜਾਉਣ ਵਿਚ ਮਦਦ ਕੀਤੀ ਸੀ।