JALANDHAR WEATHER

ਜਲੰਧਰ ਪੁਲਿਸ ਵਲੋਂ ਨਾਜਾਇਜ਼ ਹਥਿਆਰਾਂ ਸਮੇਤ ਇਕ ਕਾਬੂ

ਜਲੰਧਰ, 17 ਅਪ੍ਰੈਲ (ਮਨਜੋਤ ਸਿੰਘ) -ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਨੌਜਵਾਨ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਸੀ ਕਿ ਸ਼ਹਿਰ ਵਿਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਇਕ ਗਰੋਹ ਸਰਗਰਮ ਹੈ। ਉਨ੍ਹਾਂ ਕਿਹਾ ਕਿ ਇਨਪੁਟ ਦੇ ਆਧਾਰ 'ਤੇ ਪੁਲਿਸ ਨੇ ਇਸ ਵਿਚ ਸ਼ਾਮਲ ਅਪਰਾਧੀਆਂ ਨੂੰ ਫੜ੍ਹਨ ਲਈ ਜਾਲ ਵਿਛਾਇਆ ਸੀ। ਉਪਰੰਤ ਸਵਪਨ ਸ਼ਰਮਾ ਨੇ ਦੱਸਿਆ ਕਿ ਮਧੂਬਨ ਸਕੂਲ ਕੋਲ ਗਸ਼ਤ ਕਰ ਰਹੀ ਪੁਲਿਸ ਪਾਰਟੀ ਨੇ ਸ਼ਹੀਦ ਬਾਬੂ ਲਾਭ ਸਿੰਘ ਨਗਰ ਵੱਲ ਜਾ ਰਹੇ ਇਕ ਨੌਜਵਾਨ ਨੂੰ ਦੇਖਿਆ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਨੌਜਵਾਨ ਦੀ ਪਛਾਣ ਅਮਨ ਲੂਥਰਾ ਪੁੱਤਰ ਕਪਿਲ ਵਾਸੀ ਗੁਲਾਬ ਦੇਵੀ ਰੋਡ ਰਤਨ ਨਗਰ ਜਲੰਧਰ ਵਜੋਂ ਹੋਈ ਹੈ। ਉਸ ਦੀ ਤਲਾਸ਼ੀ ਲੈਣ 'ਤੇ ਪੁਲਿਸ ਨੇ 315 ਬੋਰ ਦਾ ਇਕ ਦੇਸੀ ਕੱਟੇ ਸਮੇਤ ਇਕ ਕਾਰਤੂਸ ਬਰਾਮਦ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ