ਲੋਕ ਹੱਕਾਂ ਦੀ ਆਵਾਜ਼ ਸੰਸਦ 'ਚ ਪਹੁੰਚਾਉਣ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਸਾਥ ਦਿਓ
ਤਪਾ ਮੰਡੀ, 18 ਅਪ੍ਰੈਲ (ਵਿਜੇ ਸ਼ਰਮਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਤਪਾ ਵਿਖੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਉਦਘਾਟਨ ਮੌਕੇ ਪਾਰਟੀ ਵਰਕਰਾਂ ਤੇ ਸ਼ਹਿਰ ਨਿਵਾਸੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਅਪੀਲ ਕੀਤੀ ਕਿ ਲੋਕ ਹੱਕਾਂ ਦੀ ਆਵਾਜ਼ ਸੰਸਦ ਵਿਚ ਪਹੁੰਚਾਉਣ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਸਾਥ ਦਿਓ। ਸ. ਮਾਨ ਨੇ ਕਿਹਾ ਕਿ ਕਾਂਗਰਸ, ਆਮ ਆਦਮੀ ਪਾਰਟੀ ਤੇ ਹੋਰਨਾਂ ਪਾਰਟੀਆਂ ਦੀ ਸੋਚ ਸਿਰਫ ਆਪਣੇ ਨਿੱਜੀ ਹਿੱਤਾਂ ਤੱਕ ਸੀਮਿਤ ਹੈ। ਕਦੇ ਵੀ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਲੋਕਾਂ ਨਾਲ ਸਰਕਾਰਾਂ ਵਲੋਂ ਕੀਤੇ ਜਾਣ ਵਾਲੇ ਧੱਕੇ ਵਿਰੁੱਧ ਆਵਾਜ਼ ਨਹੀਂ ਉਠਾਈ।