4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕਾਬੂ
![](/cmsimages/20240418/4491712__watermark old psd copy.jpg)
ਲੁਧਿਆਣਾ, 18 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਪੁਲਿਸ ਥਾਣਾ ਬਸਤੀ ਜੋਧੇਵਾਲ, ਕਮਿਸ਼ਨਰੇਟ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਵਿਜੈ ਕੁਮਾਰ ਵਾਸੀ ਕਾਕੋਵਾਲ ਰੋਡ ਲੁਧਿਆਣਾ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।