JALANDHAR WEATHER

ਸ੍ਰੀ ਹਰਗੋਬਿੰਦਪੁਰ : 'ਆਪ' ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪਨੂੰ ਸਮੂਹ ਕੌਂਸਲਰਾਂ ਸਮੇਤ ਕਾਂਗਰਸ ’ਚ ਸ਼ਾਮਿਲ

ਘੁਮਾਣ/ਸ੍ਰੀ ਹਰਗੋਬਿੰਦਪੁਰ, 18 ਅਪ੍ਰੈਲ (ਬੰਮਰਾਹ, ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਹਲਕੇ ਦੇ ਇਕੋ-ਇਕ ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪਨੂੰ ਆਪਣੇ ਸਮੂਹ ਕੌਂਸਲਰਾਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਚੰਡੀਗੜ੍ਹ ਵਿਖੇ ਕਾਂਗਰਸ ਭਵਨ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਦੀ ਪ੍ਰੇਰਨਾ ਸਦਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਦੀ ਅਗਵਾਈ ’ਚ ਸਮੁੱਚੇ ਆਗੂਆਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ। ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਪ੍ਰਧਾਨ ਨਵਦੀਪ ਸਿੰਘ ਪਨੂੰ ਤੋਂ ਇਲਾਵਾ ਗੁਰਮੁੱਖ ਸਿੰਘ ਕੌਂਸਲਰ, ਗੁਰਪ੍ਰੀਤ ਸਿੰਘ ਸੈਣੀ ਕੌਂਸਲਰ, ਤਰਸੇਮ ਸਿੰਘ ਕੌਂਸਲਰ, ਰਤਨ ਸਿੰਘ ਕੌਂਸਲਰ, ਮਨਜਿੰਦਰ ਸਿੰਘ ਧਾਲੀਵਾਲ, ਤੇਜਿੰਦਰ ਸਿੰਘ ਪਨੂੰ, ਮਾਨ ਚਾਲ ਬੋਲੇਵਾਲ, ਜੋਰਾਵਰ ਸਿੰਘ ਭਿੰਡਰ ਆਦਿ ਸ਼ਾਮਿਲ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ