JALANDHAR WEATHER

‘ਪੀ.ਐੱਮ. ਸੂਰਯ ਘਰ ਮੁਫਤ ਬਿਜਲੀ ਯੋਜਨਾ’ ਨੂੰ ਮਨਜ਼ੂਰੀ ਦਿੱਤੀ ਗਈ ਹੈ: ਅਨੁਰਾਗ ਠਾਕੁਰ

ਨਵੀਂ ਦਿੱਲੀ, 29 ਫਰਵਰੀ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਕਹਿਣਾ ਹੈ ਕਿ ਅੱਜ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ’ਚ ਕੈਬਨਿਟ ਦੀ ਬੈਠਕ ਹੋਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੰਤਰੀ ਮੰਡਲ ਨੇ ਬੁੱਧਵਾਰ ਨੂੰ 75,021 ਕਰੋੜ ਰੁਪਏ ਦੇ ਖਰਚ ਦੇ ਨਾਲ 1 ਕਰੋੜ ਘਰਾਂ ’ਤੇ ਰੂਫਟਾਪ ਸੋਲਰ ਲਗਾਉਣ ਲਈ ‘ਪੀ.ਐੱਮ’. ਸੂਰਯ ਘਰ ਮੁਫਤ ਬਿਜਲੀ ਯੋਜਨਾ’ ਨੂੰ ਮਨਜ਼ੂਰੀ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 13 ਫਰਵਰੀ, 2024 ਨੂੰ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੈਬਨਿਟ ਦੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅੱਜ ਪੀ.ਐੱਮ. ਮੋਦੀ ਦੀ ਅਗਵਾਈ ’ਚ ਕੈਬਨਿਟ ਦੀ ਬੈਠਕ ਹੋਈ। ਇਸੇ ਬੈਠਕ ਦੌਰਾਨ ‘ਪੀ.ਐੱਮ. ਸੂਰਯ ਘਰ ਮੁਫਤ ਬਿਜਲੀ ਯੋਜਨਾ’ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਯੋਜਨਾ ਤਹਿਤ 1 ਕਰੋੜ ਪਰਿਵਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ