JALANDHAR WEATHER

ਸਾਡੀ ਸਰਕਾਰ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਲੋਕ ਭਲਾਈ ਲਈ ਕੀਤੇ ਵੱਡੇ ਕੰਮ- ਰਾਜਵਰਧਨ ਰਾਠੌਰ

ਜੈਪੁਰ, 19 ਅਪ੍ਰੈਲ- ਰਾਜਸਥਾਨ ਦੇ ਮੰਤਰੀ ਅਤੇ ਭਾਜਪਾ ਨੇਤਾ ਰਾਜਵਰਧਨ ਰਾਠੌਰ ਨੇ ਜੈਪੁਰ ਵਿਚ ਇਕ ਪੋਲਿੰਗ ਬੂਥ ’ਤੇ ਆਪਣੀ ਵੋਟ ਪਾਈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕੋਈ ਪੰਚਾਇਤੀ ਜਾਂ ਭਰਾ ਭਤੀਜੇ ਦੀ ਚੋਣ ਨਹੀਂ ਹੈ ਬਲਕਿ ਇਕ ਰਾਸ਼ਟਰ ਦੀ ਚੋਣ ਹੈ। ਉਨ੍ਹਾਂ ਕਿਹਾ ਕਿ ਇਹ ਚੋਣ ਉਸ ਦੇਸ਼ ਦੀ ਹੈ ਜੋ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਹੈ। ਉਨ੍ਹਾਂ ਕਿਹਾ ਕਿ ‘ਮਤਦਾਤਾ ਹੀ ਭਾਰਤ ਕੇ ਨਿਰਮਾਤਾ ਹੈ’। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਦੇਸ਼ ਦੇ ਲੋਕਾਂ ਲਈ ਬਹੁਤ ਵੱਡੇ ਕੰਮ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ