ਸੀਨੀਅਰ ਆਈ.ਪੀ.ਐਸ. ਅਧਿਕਾਰੀ ਨਲਿਨ ਪ੍ਰਭਾਤ ਐਨ.ਐਸ.ਜੀ. ਮੁਖੀ ਨਿਯੁਕਤ
![](/cmsimages/20240419/4492691__whatsapp image 2024-04-19 at 12.49.15 pm.jpeg)
ਨਵੀਂ ਦਿੱਲੀ, 19 ਅਪ੍ਰੈਲ- ਸੀਨੀਅਰ ਆਈ.ਪੀ.ਐਸ. ਅਧਿਕਾਰੀ ਨਲਿਨ ਪ੍ਰਭਾਤ ਨੂੰ ਦੇਸ਼ ਦੀ ਅੱਤਵਾਦ ਰੋਕੂ ਫੋਰਸ (ਐਨਐਸਜੀ), ਰਾਸ਼ਟਰੀ ਸੁਰੱਖਿਆ ਗਾਰਡ (ਐਨ.ਐਸ.ਜੀ.) ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਪ੍ਰਭਾਤ, ਆਂਧਰਾ ਪ੍ਰਦੇਸ਼ ਕੇਡਰ ਦੇ 1992 ਬੈਚ ਦੇ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ.) ਅਧਿਕਾਰੀ ਅਤੇ ਵਰਤਮਾਨ ਵਿਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ਼.) ਵਿਚ ਵਧੀਕ ਡਾਇਰੈਕਟਰ ਜਨਰਲ ਵਜੋਂ ਕੰਮ ਕਰ ਰਹੇ ਹਨ।