ਕਣਕ ਦੀ ਬੋਲੀ ਨਾ ਹੋਣ ਕਾਰਨ ਨਿਰਾਸ਼ ਕਿਸਾਨਾਂ ਨੇ ਲਾਇਆ ਧਰਨਾ
ਤਪਾ ਮੰਡੀ, 19 ਅਪ੍ਰੈਲ (ਪ੍ਰਵੀਨ ਗਰਗ)- ਤਪਾ ਤਾਜੋ ਲਿੰਕ ਰੋਡ ’ਤੇ ਸਥਿਤ ਬਾਹਰਲੀ ਅਨਾਜ ਮੰਡੀ ’ਚ ਪਿਛਲੇ ਕਈ ਦਿਨਾਂ ਤੋਂ ਕਣਕ ਦੀ ਬੋਲੀ ਦੀ ਉਡੀਕ ’ਚ ਬੈਠੇ ਕਿਸਾਨ ਉਸ ਸਮੇਂ ਰੋਹ ਵਿਚ ਆ ਗਏ ਜਦੋਂ ਉਨ੍ਹਾਂ ਅਨਾਜ ਮੰਡੀ ਦੇ ਬਾਹਰ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਧਰਨਾ ਲਗਾ ਦਿੱਤਾ ਅਤੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਆਖਿਆ ਕਿ ਜਿੰਨਾ ਸਮਾਂ ਮਾਰਕੀਟ ਕਮੇਟੀ ਪ੍ਰਬੰਧਕਾਂ ਅਤੇ ਖ਼ਰੀਦ ਏਜੰਸੀਆਂ ਦੇ ਇੰਸਪੈਕਟਰਾਂ ਵਲੋਂ ਕਣਕ ਦੀ ਬੋਲੀ ਨਹੀਂ ਲਗਾਈ ਜਾਂਦੀ ਉਨ੍ਹਾਂ ਵਲੋਂ ਧਰਨਾ ਜਾਰੀ ਰਹੇਗਾ। ਦੂਜੇ ਪਾਸੇ ਧਰਨੇ ਦਾ ਪਤਾ ਲੱਗਦੇ ਹੀ ਥਾਣਾ ਮੁਖੀ ਕੁਲਜਿੰਦਰ ਸਿੰਘ ਗਰੇਵਾਲ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ ਸਨ।