
ਗਾਂਧੀਨਗਰ, 19 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਗਾਂਧੀਨਗਰ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਵੀ ਮੌਜੂਦ ਸਨ। ਕਾਂਗਰਸ ਨੇ ਗਾਂਧੀਨਗਰ ਤੋਂ ਆਪਣੀ ਪਾਰਟੀ ਸਕੱਤਰ ਸੋਨਲ ਪਟੇਲ ਨੂੰ ਉਮੀਦਵਾਰ ਬਣਾਇਆ ਹੈ।